ਇੱਕ ਗੁਆਚੀ ਹੋਈ ਭੇਡ ਲਈ ਇੱਕ ਆਜੜੀ ਰਾਜੇ ਨਾਲੋਂ ਵੱਧ ਮਹੱਤਵਪੂਰਨ ਹੈ,
ਅਤੇ ਰੇਗਿਸਤਾਨ ਵਿੱਚ ਪਾਣੀ, ਸੋਨੇ ਨਾਲੋਂ ਵੱਧ ਕੀਮਤੀ ਹੈ।
ਪਰਮੇਸ਼ਵਰ ਦੇ ਹੁਕਮਾਂ ਦੀ ਕੀਮਤ ਉਦੋਂ ਪ੍ਰਗਟ ਹੋਵੇਗੀ
ਜਦੋਂ ਮਨੁੱਖਜਾਤੀ ਪਰਮੇਸ਼ਵਰ ਦੇ ਨਿਆਂ ਦੇ ਸਿੰਘਾਸਣ ਦੇ ਸਾਮ੍ਹਣੇ ਖੜ੍ਹੀ ਹੋਵੇਗੀ।
ਇਹ ਇਸ ਲਈ ਹੈ ਕਿਉਂਕਿ ਸਵਰਗ ਅਤੇ ਨਰਕ ਇਸ ਅਧਾਰ ‘ਤੇ ਨਿਰਧਾਰਤ ਕੀਤੇ ਗਏ ਹਨ
ਕਿ ਕਿਸੇ ਨੇ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਣਾ ਕੀਤਾ ਹੈ ਜਾਂ ਨਹੀਂ।
ਕਿਉਂਕਿ ਸਵਰਗ ਦਾ ਰਾਜ ਇੱਕ ਅਜਿਹਾ ਸਥਾਨ ਹੈ ਜਿੱਥੇ ਪਾਪੀ ਪ੍ਰਵੇਸ਼ ਨਹੀਂ ਕਰ ਸਕਦੇ,
ਇਸ ਲਈ ਇਹ ਲਾਜ਼ਮੀ ਹੈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਪ੍ਰਾਪਤ ਕਰਨ।
ਪਰਮੇਸ਼ਵਰ ਨੇ ਨਵੇਂ ਨੇਮ ਪਸਾਹ ਦੁਆਰਾ
ਮਸੀਹ ਦੇ ਕੀਮਤੀ ਲਹੂ ਵਿੱਚ ਪਾਪਾਂ ਦੀ ਮਾਫ਼ੀ ਦਾ ਵਾਅਦਾ ਕੀਤਾ ਹੈ।
ਇਸ ਲਈ, ਦਾਊਦ ਵਾਂਙ, ਮਨੁੱਖਜਾਤੀ ਨੂੰ ਪਰਮੇਸ਼ਵਰ ਦੇ ਵਾਅਦੇ ਤੇ
ਵਿਸ਼ਵਾਸ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਨੂੰ ਪਿਆਰ ਕਰਨਾ ਚਾਹੀਦਾ ਹੈ।
ਏਸ ਲਈ ਮੈਂ ਤੇਰੇ ਹੁਕਮਾਂ ਨਾਲ ਸੋਨੇ, ਸਗੋਂ ਕੁੰਦਨ ਸੋਨੇ ਨਾਲੋਂ ਵੱਧ ਪ੍ਰੀਤ ਰੱਖਦਾ ਹਾਂ!...
ਜ਼ਬੂਰਾਂ ਦੀ ਪੋਥੀ 119:127
ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ।
ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ।
ਚੇਲਿਆਂ ਨੇ ਜਿਸ ਤਰਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਸੇ ਤਰਾਂ ਕੀਤਾ ਅਤੇ ਪਸਾਹ ਤਿਆਰ ਕੀਤਾ।
… ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ
ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ।
ਮੱਤੀ 26:18-28
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ